Posted On April - 4 - 2012
ਸਿੱਖਿਆ ਬੋਰਡ ਦੇ ਗੈਸਟ ਹਾਊਸ ਵਿਖੇ ਅਧਿਆਪਕ ਦਲ ਪੰਜਾਬ ਦੇ ਆਗੂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸਨਮਾਨ ਕਰਦੇ ਹੋਏ
ਦਰਸ਼ਨ ਸਿੰਘ ਸੋਢੀ
ਮੁਹਾਲੀ, 3 ਅਪਰੈਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਕਾਲੀ-ਭਾਜਪਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਇਕ ਵਿਆਪਕ ਯੋਜਨਾ ਉਲੀਕੀ ਗਈ ਹੈ ਜਿਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਲਈ ਮੰਤਰੀਆਂ ਦੇ ਅਖ਼ਤਿਆਰੀ ਕੋਟੇ ਦੀਆਂ ਗਰਾਂਟਾਂ ’ਚੋਂ 25 ਫੀਸਦੀ ਰਾਸ਼ੀ ਖਰਚ ਕੀਤੀ ਜਾਵੇਗੀ ਅਤੇ ਇਸ ਬਾਰੇ ਛੇਤੀ ਹੀ ਠੋਸ ਫੈਸਲਾ ਲਿਆ ਜਾਵੇਗਾ। ਇਸ ਗੱਲ ਦਾ ਖੁਲਾਸਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਇਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੈਸਟ ਹਾਊਸ ਵਿਖੇ ਅਧਿਆਪਕ ਦਲ ਪੰਜਾਬ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਿੱਖਿਆ ਸੁਧਾਰਾਂ ਬਾਰੇ ਲੰਮੀ ਵਿਚਾਰ-ਚਰਚਾ ਕੀਤੀ ਗਈ ਅਤੇ ਲੋੜੀਂਦੀਆਂ ਸੋਧਾ ਬਾਰੇ ਅਧਿਆਪਕਾਂ ਤੋਂ ਸੁਝਾਅ ਮੰਗੇ।
ਮੀਟਿੰਗ ਵਿਚ ਸਿੱਖਿਆ ਬੋਰਡ ਦੇ ਸਕੱਤਰ ਡਾ. ਬਲਵਿੰਦਰ ਸਿੰਘ ਅਤੇ ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਜਵੰਦਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਸਮੇਤ ਹੋਰ ਪ੍ਰਮੁੱਖ ਆਗੂ ਮੌਜੂਦ ਸਨ। ਅਧਿਆਪਕਾਂ ਨੇ ਮੰਗ ਕੀਤੀ ਕਿ ਡੇਪੂਟੇਸ਼ਨਾਂ ’ਤੇ ਤਾਇਨਾਤ ਅਧਿਆਪਕਾਂ ਨੂੰ ਵਾਪਸ ਸਬੰਧਤ ਸਕੂਲਾਂ ਵਿਚ ਭੇਜਿਆ ਜਾਵੇ ਅਤੇ ਸੀਨੀਆਰਤਾ ਸੂਚੀ ’ਚ ਲੋੜ ਅਨੁਸਾਰ ਸੋਧਾਂ ਕੀਤੀਆਂ ਜਾਣ। ਸ੍ਰੀ ਔਲਖ ਨੇ ਦੱਸਿਆ ਕਿ ਮੰਤਰੀ ਨੇ ਮੌਕੇ ’ਤੇ ਕਈ ਅਹਿਮ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਰੋਸਾ ਦਿੱਤਾ ਕਿ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਦੀਆਂ ਤਰੱਕੀਆਂ ਹਰੇਕ ਸਾਲ ਕੀਤੀਆਂ ਜਾਇਆ ਕਰਨਗੀਆਂ।
ਓਧਰ ਸ੍ਰੀ ਮਲੂਕਾ ਨੇ ਪੰਜਾਬ ਦੀ ਮੌਜੂਦਾ ਸਿੱਖਿਆ ਨੀਤੀ ’ਚ ਵੀ ਲੋੜ ਅਨੁਸਾਰ ਸੋਧ ਕਰਨ ਦੇ ਸ਼ੰਕੇਤ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਸਿੱਖਿਆ ਮਾਹਰਾਂ ਦੀ ਰਾਇ ਅਤੇ ਲੱਖਾਂ ਰੁਪਏ ਖਰਚ ਕਰਕੇ ਨਵੀਂ ਸਿੱਖਿਆ ਨੀਤੀ ਤਿਆਰ ਕੀਤੀ ਗਈ ਸੀ। ਇਸ ਬਾਰੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਇਹ ਕੋਈ ਜ਼ਰੂਰੀ ਨਹੀਂ ਕਿ ਪਹਿਲੀ ਸਿੱਖਿਆ ਨੀਤੀ ਨੂੰ ਹੂਬਹੂ ਲਾਗੂ ਕੀਤਾ ਜਾਵੇ। ਇਸ ’ਚ ਲੋੜ ਅਨੁਸਾਰ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਹੀ ਇਸ ਨੂੰ ਲਾਗੂ ਕਰਨ ਬਾਰੇ ਸੋਚਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਅਜੋਕੇ ਸਮੇਂ ਅੰਦਰ ਬੱਚਿਆਂ ਦੇ ਪੜ੍ਹਨ ਦਾ ਰੁਝਾਨ ਕਾਫੀ ਘਟਦਾ ਜਾ ਰਿਹਾ ਹੈ, ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਪੜ੍ਹਾਉਣ ਲਈ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਰਕਾਰੀ ਸਕੂਲਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਸਕੂਲਾਂ ਨੂੰ ਅਪਗਰੇਡ ਕਰਕੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸ੍ਰੀ ਮਲੂਕਾ ਨੇ ਕਿਹਾ ਕਿ 10 ਮਈ ਤੱਕ ਅਧਿਆਪਕਾਂ ਦੀਆਂ ਉਨ੍ਹਾਂ ਦੀ ਇੱਛਾ ਮੁਤਾਬਿਕ ਬਦਲੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਲ ਵਿਚ ਕੇਵਲ ਇਕ ਵਾਰ ਹੀ ਅਧਿਆਪਕ ਦੀ ਬਦਲੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਅਧਿਆਪਕ ਆਪਣੀ ਇੱਛਾ ਅਨੁਸਾਰ ਬਦਲੀ ਕਰਵਾਉਂਦਾ ਹੈ, ਉਸ ਨੂੰ ਸਬੰਧਤ ਸਟੇਸ਼ਨ ’ਤੇ ਘੱਟੋ-ਘੱਟ ਤਿੰਨ ਸਾਲ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ 31 ਮਾਰਚ ਅਤੇ 30 ਸਤੰਬਰ ਨੂੰ ਹੀ ਅਧਿਆਪਕਾਂ ਨੂੰ ਸੇਵਾਮੁਕਤ ਕੀਤਾ ਜਾਵੇਗਾ ਤਾਂ ਜੋ ਬੱਚਿਆ ਦੀ ਪੜ੍ਹਾਈ ਪ੍ਰਭਾਵਿਤ ਨਾ ਹੋ ਸਕੇ।
ਅਧਿਆਪਕਾਂ ਸਬੰਧੀ ਭਰਤੀ ਬੋਰਡ ਬਣਾਉਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਅਧਿਆਪਕਾਂ ਦੀ ਭਰਤੀ ਬਾਬਤ ਭਰਤੀ ਬੋਰਡ ਦਾ ਗਠਿਨ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਸਕੂਲ ਵਿਚ ਨਿਰਧਾਰਿਤ ਆਸਾਮੀਆਂ ਤੋਂ ਵੱਧ ਅਧਿਆਪਕ ਨਹੀਂ ਰੱਖੇ ਜਾਣਗੇ। ਵਾਧੂ ਅਧਿਆਪਕਾਂ ਵਾਲੇ ਸਕੂਲਾਂ ਦੀ ਸਮੀਖਿਆ ਕਰਕੇ ਅਧਿਆਪਕਾਂ ਨੂੰ ਨੇੜਲੇ ਪੇਂਡੂ ਖੇਤਰਾਂ ਵਿਚ ਭੇਜਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬੁਰੀ ਤਰ੍ਹਾਂ ਵਿਵਾਦਾਂ ਵਿਚ ਘਿਰ ਚੁੱਕੀ ਬਾਰ ਕੋਡ ਨੀਤੀ ਸਬੰਧੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਅਜੇ ਬਹੁਤਾ ਗਿਆਨ ਨਹੀਂ ਹੈ ਪਰ ਉਹ ਆਉਂਦੇ ਦਿਨਾਂ ਵਿਚ ਸਿੱਖਿਆ ਬੋਰਡ ਅਧਿਕਾਰੀਆਂ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕਰਨਗੇ। ਜੇ ਇਹ ਨੀਤੀ ਨੁਕਸਾਨਦਾਇਕ ਹੋਈ ਤਾਂ ਇਸ ਨੂੰ ਸਿੱਖਿਆ ਮਾਹਰਾਂ ਦੀ ਰਾਇ ਤੋਂ ਬਾਅਦ ਬੰਦ ਵੀ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਨਗਰ ਕੌਂਸਲਾਂ ਅਧੀਨ 5752 ਸਕੂਲਾਂ ਵਿਚ ਕੰਮ ਕਰਦੇ 13 ਹਜ਼ਾਰ ਦੇ ਕਰੀਬ ਈ.ਟੀ.ਟੀ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤਬਦੀਲ ਕਰਨ ਬਾਰੇ ਪੁੱਛੇ ਜਾਣ ਉਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਬਾਰੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਇਨ੍ਹਾਂ ਤਿੰਨਾਂ ਦਾ ਇਕ ਇਕੱਠਾ ਡਾਇਰੈਕਟੋਰੇਟ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਅਧੀਨ ਆਉਂਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਆਦਿ ਬਾਰੇ ਛੇਤੀ ਹੀ ਠੋਸ ਫੈਸਲਾ ਲਿਆ ਜਾਵੇਗਾ।
ਈ.ਜੀ.ਐਸ. ਵਾਲੰਟੀਅਰਾਂ ਦੀ ਮਿਆਦ ਦੋ ਸਾਲ ਤੱਕ ਵਧਾਈ
Posted On April - 3 - 2012ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ 1874 ਈ.ਜੀ.ਐਸ. ਵਾਲੰਟੀਅਰਾਂ ਨੂੰ ਮੁੜ ਰੁਜ਼ਗਾਰ ਦਿੰਦਿਆਂ ਆਉਂਦੇ ਦੋ ਸਾਲਾਂ ਲਈ ਨੌਕਰੀ ’ਤੇ ਰੱਖ ਲਿਆ ਹੈ। ਸ੍ਰੀ ਮਲੂਕਾ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਪੰਜਾਬ ਸਰਕਾਰ ਨੇ 1874 ਈ.ਜੀ.ਐਸ. ਵਲੰਟੀਅਰਾਂ ਨੂੰ ਮੁੜ ਰੁਜ਼ਗਾਰ ਦਿੰਦਿਆਂ ਅਗਲੇ ਦੋ ਸਾਲਾਂ ਲਈ ਨਿਯੁਕਤ ਕੀਤਾ ਹੈ। ਸ੍ਰੀ ਮਲੂਕਾ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਸਿੱਖਿਆ ਵਿਭਾਗ ਵੱਲੋਂ ਖਾਲੀ ਪੋਸਟਾਂ ’ਤੇ ਲੈਕਚਰਾਰਾਂ ਤੇ ਅਧਿਆਪਕਾਂ ਦੀ ਵੱਡੇ ਪੱਧਰ ’ਤੇ ਭਰਤੀ ਕੀਤੀ ਜਾਵੇਗੀ ਅਤੇ ਅਧਿਆਪਕਾਂ ਦੀ ਭਰਤੀ ਲਈ ਵਿਸ਼ੇਸ਼ ਤੌਰ ’ਤੇ ਭਰਤੀ ਬੋਰਡ ਦਾ ਗਠਿਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਸਕੂਲ ਹੁਣ ਅਧਿਆਪਕਾਂ ਤੋਂ ਸੱਖਣਾ ਨਹੀਂ ਰਹੇਗਾ।

ਅਧਿਕਾਰੀਆਂ ਨੂੰ ਕੈਂਪ ਦਫਤਰਾਂ ਤੋਂ ਕੰਮ ਨਾ ਕਰਨ ਦਾ ਆਦੇਸ਼
Posted On April - 3 - 2012ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਆਪਣੀਆਂ ਰਿਹਾਇਸ਼ਾਂ ’ਤੇ ਸਥਿਤ ਕੈਂਪ ਦਫ਼ਤਰਾਂ ਤੋਂ ਆਪਣਾ ਕੰਮਕਾਜ ਨਾ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਹਾਜ਼ਰ ਰਹਿ ਕੇ ਕੰਮਕਾਜ ਨਿਪਟਾਉਣ।

ਅਧਿਕਾਰੀਆਂ ਨੂੰ 12 ਵਜੇ ਤੱਕ ਦਫ਼ਤਰਾਂ ’ਚ ਹਾਜ਼ਰ ਰਹਿਣ ਦੇ ਹੁਕਮ
Posted On April - 3 - 2012ਪੱਤਰ ਪ੍ਰੇਰਕ
ਲੁਧਿਆਣਾ, 3 ਅਪਰੈਲ
ਡਿਪਟੀ ਕਮਿਸ਼ਨਰ ਰਾਹੁਲ ਤਿਵਾੜੀ ਨੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਦਫਤਰਾਂ ਵਿੱਚ ਸਵੇਰੇ 10 ਵਜੇ ਤੋਂ 12 ਵਜੇ ਤੱਕ ਹਰ ਹਾਲਤ ਵਿੱਚ ਹਾਜ਼ਰ ਰਹਿਣਾ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਕਾਜ ਕਰਵਾਉਣ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਆਮ ਪਬਲਿਕ ਵੱਲੋਂ ਉਨ੍ਹਾਂ ਨੂੰ ਰੋਜ਼ਾਨਾ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਕਿ ਕਈ ਅਧਿਕਾਰੀ ਅਤੇ ਕਰਮਚਾਰੀ ਦਫਤਰਾਂ ਵਿੱਚ ਹਾਜ਼ਰ ਨਹੀਂ ਮਿਲਦੇ, ਜਿਸ ਨਾਲ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਉਸ ਅਧਿਕਾਰੀ ਅਤੇ ਕਰਮਚਾਰੀ ’ਤੇ ਲਾਗੂ ਨਹੀਂ ਹੋਣਗੇ ਜਿਸ ਨੇ ਅਦਾਲਤ ਜਾਂ ਕਿਸੇ ਉਚ ਅਧਿਕਾਰੀ ਦੀ ਮੀਟਿੰਗ ਵਿੱਚ ਜਾਣਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੇ ਸਰਕਾਰੀ ਕੰਮ ਲਈ ਫੀਲਡ ਵਿੱਚ ਜਾਣਾ ਹੋਵੇ ਤਾਂ ਉਹ ਸਵੇਰੇ ਉਕਤ ਦਿੱਤੇ ਸਮੇਂ ਤੋਂ ਬਾਅਦ ਜਾਵੇ ਅਤੇ ਪਬਲਿਕ ਨੂੰ ਦਿੱਤੇ ਸਮੇਂ ’ਤੇ ਦਫਤਰ ਹੀ ਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਉਨ੍ਹਾਂ ਵੱਲੋਂ ਦਫਤਰਾਂ ਵਿੱਚ ਨਿੱਜੀ ਤੌਰ ਤੇ ਜਾ ਕੇ ਜਾਂ ਲੈਂਡ ਲਾਈਨ ਟੈਲੀਫੋਨ ਕਾਲ ਕਰਕੇ ਚੈੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਜੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

No comments:
Post a Comment
To get daily updates
To get daily updates Just write
follow b_edfrontjal
and send to
9248948837
from your Mobile .